ਅਜਾਦੀ ਦਿਹਾੜੇ ਮੌਕੇ ਸਮਾਰੋਹ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਸ੍ਰੀ ਅਨੰਦਨਪੁਰ ਸਾਹਿਬ ਵਿਚ ਹੋਵੇਗਾ
ਮੌਸਮ ਵਿੱਚ ਆਏ ਬਦਲਾਅ ਅਤੇ ਵੱਧ ਬਰਿਸ਼ਾਂ ਕਾਰਨ ਸਮਾਰੌਹ ਦਾ ਸਥਾਨ ਕੀਤਾ ਤਬਦੀਲ
ਅਨੰਦਪੁਰ ਸਾਹਿਬ, 13ਅਗਸਤ(ਵਿਵੇਕ ਗੌਤਮ)
ਅਜਾਦੀ ਦਿਹਾੜਾ ਮਨਾਉਣ ਲਈ ਤਿਆਰੀਆਂ ਸ੍ਰੀ ਅਨੰਦਪੁਰ ਸਾਹਿਬ ਵਿਚ ਚੱਲ ਰਹੀਆਂ ਹਨ। ਐਸ ਜੀ ਐਸ ਖਾਲਸਾ ਸੀਨੀ. ਸੈਕੰ. ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਚ ਅਜਾਦੀ ਦਿਵਸ ਸਮਾਰੋਹ ਮੋਕੇ ਹੋਣ ਵਾਲੇ ਸਭਿਆਚਾਰਕ ਅਤੇ ਦੇਸ਼ ਭਗਤੀ ਪ੍ਰੋਗਰਾਮਾਂ ਦਾ ਸਥਾਨ ਬਦਲਕੇ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਸ੍ਰੀ ਅਨੰਦਨਪੁਰ ਸਾਹਿਬ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਇਕ ਬੁਲਾਰੇ ਨੇ ਦੱਸਿਆ ਕਿ ਅਜਾਦੀ ਦਿਵਸ ਸਮਾਰੋਹ ਸ੍ਰੀ ਅਨੰਦਪੁਰ ਸਾਹਿਬ ਵਿਚ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਵਿਚ ਮਨਾਇਆ ਜਾਵੇਗਾ। ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣੇ ਹਨ। ਇਸ ਲਈ ਵੱਖ ਵੱਖ ਸਕੂਲਾਂ ਦੇ ਮੁੱਖੀਆਂ ਅਤੇ ਇੰਚਾਰਜ ਅਧਿਆਪਕਾਂ ਨੂੰ 15 ਅਗਸਤ ਨੂੰ ਆਪਣੇ ਵਿਦਿਆਰਥੀਆਂ ਦੀਆਂ ਟੀਮਾ ਲੈ ਕੇ ਸਵੇਰੇ 8.30 ਵਜੇ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਵਿਚ ਪੁੱਜਣ ਲਈ ਕਿਹਾ ਗਿਆ ਹੈ। ਅੱਜ ਉਪ ਮੰਡਲ ਮੈਜਿਸਟਰੇਟ ਸ੍ਰੀ ਹਰਬੰਸ ਸਿੰਘ ਪੀਸ ਨੇ ਐਸ.ਜੀ.ਐਸ. ਖਾਲਸਾ ਸਕੂਲ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੇ ਮੌਸਮ ਵਿਚ ਆਏ ਬਦਲਾਅ ਅਤੇ ਵੱਧ ਬਾਰਿਸ਼ਾਂ ਕਾਰਨ ਸਕੂਲ ਵਿੱਚ ਹੋਣ ਵਾਲੇ ਇਸ ਸਮਾਰੋਹ ਦਾ ਸਥਾਨ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਵਿੱਚ ਤਬਦੀਲ ਕਰਨ ਦਾ ਫੈਸਲਾਂ ਕੀਤਾ। ਜ਼ਿਕਰਯੋਗ ਹੈ ਕਿ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਇਸ ਸਮਾਰੌਹ ਦੀਆਂ ਤਿਆਰੀਆਂ ਵਿਚ ਲਗੇ ਹੋਏ ਹਨ। ਸ੍ਰੀ ਅਨੰਦਪੁਰ ਸਾਹਿਬ ਵਿੱਚ ਹਰ ਸਾਲ ਇਹ ਸਮਾਰੋਹ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।