News Update
  • 23 ਦਸੰਬਰ ਨੂੰ ਜ਼ਿਲ੍ਹਾ ਕਪੂਰਥਲਾ ਤੇ ਜਲੰਧਰ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ ਵੀ ਕੀਤੇ ਜਾਣਗੇ ਰੇਲਾਂ ਦੇ ਚੱਕੇ ਜਾਮ
  • Delhi HC on Veg-Non-Veg Food: क्या चिप्स में मिलाई जाती है सूअर की चर्बी? जानिए दिल्ली हाई कोर्ट ने क्या कहा
  • – विधानसभा चुनावों में पंजाब-चंडीगढ़ पेरेंट्स एसोसिएशन निजी स्कूलों द्वारा शोषण को बनेगा मुद्दा, सियासी दलों का बिगाड़ सकते है खेल
  • ਖੇਤੀ ਕਾਲੇ ਕਨੂੰਨ ਵਾਪਸ ਹੋਣ ਤੇ ਪਿੰਡਾਂ ਵਿੱਚ ਖ਼ੁਸ਼ੀ ਦੀ ਲਹਿਰ ।
  • आप’ के सह-प्रभारी प्रदीप छाबड़ा ने सेक्टर-22 में जनसभा को किया संबोधित —भाजपा और कांग्रेस पर साधा निशाना,
  • ਬਿਜਲੀ ਦੀਆਂ ਆ ਰਹੀਆਂ ਮੁਸਕਲਾਂ ਸਬੰਧੀ ਕੀਤੇ ਜਾਣਗੇ ਰੇਲਾਂ ਦੇ ਚੱਕੇ ਜਾਮ
  • कृषि मंत्री ज़िले के लाभपातरी किसानों की तरफ से खरीद की गई मशीनरी की वेरीफिकेशन के लिए पहुँचे करतारपुर, ज़िला स्तरीय किसान प्रशिक्षण कैंप दौरान किया सम्बोधन
  • ਪਾਸਟਰ ਐਸੋਸੀਏਸ਼ਨ ਕਪੂਰਥਲਾ ਦੀ ਕ੍ਰਿਸਮਿਸ ਦੇ ਸੰਬੰਧ ਵਿੱਚ ਇੱਕ ਮੀਟਿੰਗ ਹੋਈ।
  • ਸ਼ਾਹਬਾਦ ਹਰਿਆਣੇ ਤੋ ਰਵਾਨਾ ਹੋ ਕੇ Kmp ਤੋਂ 20 ਕਿਲੋਮੀਟਰ ਪਿੱਛੇ ਅਮਰੀਕ ਢਾਬੇ ਕੋਲ ਕਾਫ਼ਲਾ ਇਕੱਠਾ ਕਰਕੇ 1 ਵਜੇ ਸਿੰਘੁ ਬਾਰਡਰ ਪਹੁੰਚਿਆ ਜੱਥਾ, ਕੱਲ 26 ਨਵੰਬਰ ਨੂੰ 1 ਸਾਲ ਪੂਰਾ ਹੋਣ ਤੇ ਕਰਾਂਗੇ ਵੱਡਾ ਇਕੱਠ।
  • कपूरथला में अकाली दल युवा विंग के SOI के देहाती प्रधान ने अपने आप को मारी गोली, पढ़ें क्यों ..?? – घरेलू विवाद के कारण अपनी ही कार में बैठकर लाइसेंसी रिवाल्वर से अपने आप को मारी गोली — DSP
Home >> Chandigarh >> ਅਮਰਿੰਦਰ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ- ਮੁੱਖ ਮੰਤਰੀ

ਅਮਰਿੰਦਰ ਨੇ ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਤੇ ਭਾਜਪਾ ਨਾਲ ਮਿਲੀਭੁਗਤ ਕੀਤੀ- ਮੁੱਖ ਮੰਤਰੀ

ਚੰਡੀਗੜ੍ਹ/ਕਪੂਰਥਲਾ 24 ਨਵੰਬਰ:(ਰਾਹੁਲ ਸ਼ਰਮਾ)
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਅਕਾਲੀਆਂ ਅਤੇ ਭਾਜਪਾ ਨਾਲ ਮਿਲੀਭੁਗਤ ਕਰਨ ਦੀ ਸਖ਼ਤ ਆਲੋਚਨਾ ਕੀਤੀ।
ਇੱਥੇ ਅੱਜ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾ ਕੇ ਬਾਦਲ ਪਰਿਵਾਰ ਅਤੇ ਮੋਦੀ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਾਂਗਰਸੀ ਵਿਧਾਇਕਾਂ ਨੇ ਇਕਜੁੱਟ ਹੋ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰ ਦਿੱਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਦਾ ਮੰਤਵ ਵੀ ਅਕਾਲੀਆਂ ਅਤੇ ਭਾਜਪਾ ਨੂੰ ਫਾਇਦਾ ਪਹੁੰਚਾਉਣਾ ਅਤੇ ਸੂਬੇ ਨੂੰ ਬਰਬਾਦ ਕਰਨਾ ਹੈ।
ਅਕਾਲੀਆਂ `ਤੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦਾ ਬਸਪਾ ਨਾਲ ਨਾਪਾਕ ਗਠਜੋੜ ਹੈ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਕਮਜ਼ੋਰ ਸੀਟਾਂ ਅਲਾਟ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੀਟਾਂ `ਤੇ ਜਿੱਤ ਨਾਲ ਅਕਾਲੀ ਭਾਜਪਾ ਨੂੰ ਲਾਭ ਪਹੁੰਚਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਗਠਜੋੜ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਐਸ.ਸੀ. ਭਾਈਚਾਰੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਜਾਵੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲ ਨਿਸ਼ਾਨਾਂ ਸਾਧਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਅਫਵਾਹਾਂ ਫੈਲਾਉਣ ਵਾਲਾ ਦੱਸਿਆ ਜਿਸ ਨੂੰ ਸੂਬੇ ਦੇ ਹਿੱਤਾਂ ਦੀ ਬਿਲਕੁੱਲ ਵੀ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿਰਫ਼ ਖੋਖਲੇ ਵਾਅਦੇ ਕਰ ਰਿਹਾ ਹੈ ਜਦਕਿ ਉਨ੍ਹਾਂ (ਚੰਨੀ) ਦੀ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਕੇਜਰੀਵਾਲ ਐਂਡ ਕੰਪਨੀ ਦੇ ਵੱਡੇ-ਵੱਡੇ ਦਾਅਵਿਆਂ ਤੋਂ ਗੁੰਮਰਾਹ ਹੋਣ ਤੋਂ ਬਚਣ ਲਈ ਕਿਹਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਾਰਟੀ ਪੱਧਰ ਤੋਂ ਬਾਹਰ ਜਾ ਕੇ ਕੁਝ ਸਿਆਸਤਦਾਨਾਂ ਵਲੋਂ ਕੀਤੇ ਨਾਪਾਕ ਗਠਜੋੜ ਨੇ ਪੰਜਾਬ ਨੂੰ ਲੁੱਟਣ ਲਈ ਆਮ ਆਦਮੀ ਤੋਂ ਸੱਤਾ ਖੋਹ ਲਈ ਹੈ। ਉਨ੍ਹਾਂ ਕਿਹਾ ਕਿ ਇਸ ਗਰੁੱਪ ਦੇ ਮੈਂਬਰਾਂ ਦਾ ਆਪਣੇ ਨਿੱਜ ਸਵਾਰਥਾਂ ਲਈ ਸੂਬੇ ਨੂੰ ਲੁੱਟਣ ਦੇ ਰੂਪ ਵਿੱਚ ਆਪਸੀ ਸਬੰਧ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਹ ਸੱਤਾ ਦੇ ਲਾਲਚ ਵਿੱਚ ਅਜਿਹਾ ਕਰ ਰਹੇ ਹਨ ਜਿੱਥੇ ਹਰ ਪੰਜ ਸਾਲ ਬਾਅਦ ਸ਼ਾਸਕ ਬਦਲਦਾ ਹੈ ਪਰ ਸੱਤਾ ਉਨ੍ਹਾਂ ਦੇ ਹੱਥਾਂ ਵਿੱਚ ਰਹਿੰਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਇਹ ਗਠਜੋੜ ਟੁੱਟ ਗਿਆ ਹੈ ਅਤੇ ਸੱਤਾ ਆਮ ਆਦਮੀ ਕੋਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਪੂਰੇ ਉੱਤਰੀ ਖੇਤਰ ਨਾਲੋਂ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਸਭ ਤੋਂ ਸਸਤਾ ਹੈ ਅਤੇ ਇਸੇ ਤਰਾਂ ਬਿਜਲੀ ਦੇ ਰੇਟ ਵੀ ਪੂਰੇ ਦੇਸ਼ ਨਾਲੋਂ ਸਭ ਤੋਂ ਸਸਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਰੇਤ ਅਤੇ ਟਰਾਂਸਪੋਰਟ ਮਾਫੀਆ ’ਤੇ ਨੱਥ ਪਾ ਚੁੱਕੀ ਹੈ ਅਤੇ ਅਗਲੀ ਵਾਰੀ ਕੇਬਲ ਮਾਫੀਆ ਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਬਲ ਮਾਫੀਆ ਬਾਦਲ ਪਰਿਵਾਰ ਦੇ ਹੱਥਾਂ ਵਿੱਚ ਖੇਡਦਾ ਹੈ ਜੋ ਲੋਕਾਂ ਤੋਂ ਮੋਟੀਆਂ ਦਰਾਂ ਵਸੂਲ ਰਿਹਾ ਹੈ ਅਤੇ ਇਸ ਮਾਫੀਆ ਨੂੰ ਜਲਦੀ ਹੀ ਨੱਥ ਪਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਕਾਂਗਰਸ ਲੀਡਰਸ਼ਿਪ ਨੇ ਉਨਾਂ ਨੂੰ ਸੂਬੇ ਦੀ ਸੇਵਾ ਕਰਨ ਲਈ ਇਹ ਸੁਭਾਗਾ ਮੌਕਾ ਦਿੱਤਾ ਹੈ। ਉਨਾਂ ਕਿਹਾ ਕਿ ਉਹ ਸੂਬੇ ਦੇ ਹਰ ਆਮ ਆਦਮੀ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਹੇ ਹਨ। ਉਨਾਂ ਦੀ ਸਰਕਾਰ ਵੱਲੋਂ ਵਿੱਢੀਆਂ ਕਈ ਲੋਕ ਪੱਖੀ ਪਹਿਲਕਦਮੀਆਂ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ , ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ , ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ ਬਿੱਲ ਸਬੰਧ ਵਿੱਚ 1200 ਕਰੋੜ ਰੁਪਏ ਮੁਆਫ ਕੀਤੇ ਗਏ , ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਕੀਤੇ, ਰੇਤ ਦੇ ਰੇਟ ਘਟਾ ਕੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਕਰ ਦਿੱਤੇ ਗਏ ਹਨ ਅਤੇ ਗੰਨੇ ਦੀਆਂ ਵਧੀਆਂ 50 ਰੁਪਏ ਪ੍ਰਤੀ ਕੁਵਿੰਟਲ ਦੀਆਂ ਕੀਮਤਾਂ ਵਿੱਚੋਂ ਪੰਜਾਬ ਸਰਕਾਰ ਵਲੋਂ 35 ਰੁ. ਕੌਸਟ ਸ਼ੇਅਰਿੰਗ ਦੇ ਹਿੱਸੇ ਵਜੋਂ ਹਨ। ਜਦਕਿ ਪ੍ਰਾਈਵੇਟ ਮਿੱਲਾਂ ਨੂੰ ਹੁਣ ਸਿਰਫ 15 ਰੁਪਏ ਦਾ ਬੋਝ ਹੀ ਝੱਲਣਾ ਪੈ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਿਰਫ ਇਹਨਾਂ ਹੀ ਨਹੀਂ ਬਲਕਿ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਵੀ ਮਹੱਤਵਪੂਰਨ ਫੈਸਲੇ ਲਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਲਈ ਉਨਾਂ ਦੀ ਸਰਕਾਰ ਵੱਲੋਂ ਲਏ ਗਏ ਸਾਰੇ ਫੈਸਲਿਆਂ ਨੂੰ ਤੁਰੰਤ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਵਿਰੋਧੀ ਧਿਰ ਬਿਨ੍ਹਾਂ ਕਿਸੇ ਮੁੱਦੇ ਤੋਂ ਬੇਬੁਨਿਆਦ ਦੋਸ਼ ਲਗਾ ਰਹੀ ਹੈ। ਸ੍ਰੀ ਚੰਨੀ ਨੇ ਕਿਹਾ ਕਿ ਸਰਕਾਰ ਦੇ ਇਨਾਂ ਲੋਕ ਹਿੱਤੂ ਫੈਸਲਿਆਂ ਨਾਲ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ।

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਵਿਸ਼ੇਸ਼ ਚਿੰਤਾ ਹੈ। ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਚੰਨੀ ਨੂੰ ਅਸਲ ‘ਆਮ ਆਦਮੀ’ ਦੱਸਿਆ ਜੋ ਲੋਕਾਂ ਲਈ ਹਮੇਸ਼ਾ ਹਾਜ਼ਰ ਰਹਿੰਦਾ ਹੈ ਅਤੇ ਲੋਕਾਂ ਦੀ ਚਿੰਤਾ ਕਰਦਾ ਹੈ। ਉਨਾਂ ਦੁਆਬਾ ਖੇਤਰ ਲਈ ਵਿਸ਼ੇਸ਼ ਪੈਕੇਜ ਦੀ ਵੀ ਮੰਗ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਸ੍ਰੀ ਅੰਗਦ ਸਿੰਘ ਅਤੇ ਸ੍ਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੂੰਢ ਤੇ ਮੋਹਨ ਸਿੰਘ ਬੰਗਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਕੰਵਰਦੀਪ ਕੌਰ ਅਤੇ ਹੋਰ ਮੌਜੂਦ ਸਨ।

Previous: ਨਗਰ ਨਿਗਮ ਚੰਡੀਗੜ੍ਹ ਨੇ ਆਪਣੇ ਕਰਮਚਾਰੀਆਂ ਨੂੰ ਬੀਮਾ ਸਕੀਮਾਂ ਵਿੱਚ ਕੀਤਾ ਸ਼ਾਮਲ
Next: ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਖਾਦਾਂ ਦੀ ਸਪਲਾਈ ਕਰਨ ਦਾ ਦਿੱਤਾ ਭਰੋਸਾ

Leave a Reply Cancel reply

Your email address will not be published. Required fields are marked *

*

x

Check Also

लुधियाना जिले में स्थापित होंगे तीन मेगा लॉजिस्टिक पार्क : सुंदर शाम अरोड़ा

–पंजाब सरकार उधोगपतियों को कलस्टर बनाने के लिए आरक्षित कीमत पर उपलब्ध करवाएगी जमीन… -लुधियाना ...

पंजाब सरकार द्वारा सभी सहकारी चीनी मिलों को चलाया जायेगा : सुखजिन्दर रंधावा

कोई भी सहकारी चीनी मिल बंद नहीं की जाएगी… सहकारी चीनी मिलों के घाटे में ...

ਸਰਹੱਦੀ ਖੇਤਰ ਵਿੱਚ ਸਿੱਖਿਆ ਤੰਤਰ ਨੂੰ ਹੋਰ ਮਜ਼ਬੂਤ ਕਰਾਂਗੇ : ਸੋਨੀ

ਬੀਐਨਐਨ, (ਚੰਡੀਗੜ੍ਹ) : ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ...

मुख्यमंत्री द्वारा चीन की आर्थिक चुनौती के मुकाबले के लिए सरकार को व्यापक नीति बनाने की अपील….

दीपक प्रधान, (नई दिल्ली) : पंजाब के मुख्यमंत्री कैप्टन अमरिन्दर सिंह ने चीन की आर्थिक ...

ਧਰਮਸੋਤ ਵਲੋਂ ਐਸ.ਸੀ. ਕਰਮਚਾਰੀਆਂ/ਅਧਿਕਾਰੀਆਂ ਦੀ ਤਰੱਕੀ ਲਈ ਰਾਖਵਾਂਕਰਨ ਮੁੜ ਬਹਾਲ ਕਰਨ ‘ਤੇ ਮੁੱਖਮੰਤਰੀ ਦਾ ਧੰਨਵਾਦ

ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀਆਂ ਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ : ...

सुल्तानपुर लोधी में पवित्र काली बेईं से मिला अज्ञात शव

दीपक प्रधान, (सुल्तानपुर लोधी) : पवित्र काली में एक अज्ञात नौजवान का शव मिलने का ...

ਭੱਠਿਆਂ ਦੇ ਪ੍ਰਦੂਸ਼ਣ ਨੂੰ ਠੱਲ੍ਹਣ ਲਈ ਫਲਾਇੰਗ ਸਕੁਐਡ ਕਾਇਮ: ਸੋਨੀ… ਵਾਤਾਵਰਣ ਮੰਤਰੀ ਨੇ ਭੱਠਾ ਮਾਲਕਾਂ ਨਾਲ ਕੀਤੀ ਮੁਲਾਕਾਤ…

ਦੀਪਕ ਪ੍ਰਧਾਨ, (ਚੰਡੀਗੜ੍ਹ) : ਪੰਜਾਬ ਦੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਭੱਠਿਆਂ ਵਿੱਚੋਂ ਨਿਕਲਦੇ ...

ਮੁੱਖ ਮੰਤਰੀ ਵੱਲੋਂ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਐਲਾਨ… ਪੀੜਤ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ…..

ਪੀੜਤਾਂ ਨੂੰ ਵਿੱਤੀ ਇਮਦਾਦ ਦੇਣ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਪ੍ਰਵਾਨ… ਜ਼ਖਮੀਆਂ ਲਈ ...

लोगों को गुमराह कर विदेश भेजने वाले दो फर्जी ट्रैवल एजेंट काबू…

दीपक प्रधान, कपूरथला : डी.एस.पी. परमिंदर सिंह भंडाल की ओर से भोले-भाले लोगों को विदेश ...

फ्यूचर पॉइंट ने बच्चों को सम्मानित कर किया अच्छा प्रयास : डीसी मोहम्मद तैय्यब 

   कैप्शन:डीसी मोहम्मद तैय्यब सलाम ब्रिलियंट के तहत 10वी व् 12वी के स्टूडेंट्स को सम्मानित ...

लहर नहीं ललकार होगी इस बार पंजाब में भाजपा की सरकार होगी — खोजेवाल

– अकाली दल छोड़ भाजपा में आए युवा नेता रंजीत सिंह खोजेवाल आने वाले चुनावों ...

ਸ਼ਾਹਬਾਦ ਹਰਿਆਣੇ ਤੋ ਰਵਾਨਾ ਹੋ ਕੇ Kmp ਤੋਂ 20 ਕਿਲੋਮੀਟਰ ਪਿੱਛੇ ਅਮਰੀਕ ਢਾਬੇ ਕੋਲ ਕਾਫ਼ਲਾ ਇਕੱਠਾ ਕਰਕੇ 1 ਵਜੇ ਸਿੰਘੁ ਬਾਰਡਰ ਪਹੁੰਚਿਆ ਜੱਥਾ, ਕੱਲ 26 ਨਵੰਬਰ ਨੂੰ 1 ਸਾਲ ਪੂਰਾ ਹੋਣ ਤੇ ਕਰਾਂਗੇ ਵੱਡਾ ਇਕੱਠ।

ਚੰਡੀਗੜ੍ਹ 25 ਨੰਵਬਰ (ਰਾਹੁਲ ਸ਼ਰਮਾ) ਸਰਕਾਰ ਦੇਸ਼ ਦੇ ਕਿਸਾਨਾਂ ਮਜਦੂਰਾਂ ਨਾਲ ਧੋਖਾ ਕਰਨ ਦੇ ਰੌਂਅ ...

कपूरथला में अकाली दल युवा विंग के SOI के देहाती प्रधान ने अपने आप को मारी गोली, पढ़ें क्यों ..?? – घरेलू विवाद के कारण अपनी ही कार में बैठकर लाइसेंसी रिवाल्वर से अपने आप को मारी गोली — DSP

चंडीगढ़/ कपूरथला (राहुल शर्मा ) पंजाब के कपूरथला शहर में एक युवक ने अपने आप ...